Sangat Darshan Program
ਅੱਜ ਫਾਜ਼ਿਲਕਾ ਵਿਖੇ 60 ਪੰਚਾਇਤਾਂ ਦੇ ਸੰਗਤ ਦਰਸ਼ਨ ਪ੍ਰੋਗਰਾਮ ਦੌਰਾਨ ਲੋਕਾਂ ਦਾ ਭਾਰੀ ਇਕੱਠ ਦੇਖ ਕੇ ਮਨ ਨੂੰ ਬਹੁਤ ਖੁਸ਼ੀ ਹੋਈ, ਇਸ ਮੌਕੇ ਆਏ ਲੋਕਾਂ ਦਾ ਸ਼੍ਰੋਮਣੀ ਅਕਾਲੀ ਦਲ ਵਿੱਚ ਪੱਕਾ ਵਿਸ਼ਵਾਸ ਸਾਫ਼-ਸਾਫ਼ ਝਲਕ ਰਿਹਾ ਸੀ। ਸਰਹੱਦਾਂ ਨਾਲ ਲੱਗਦੇ ਇਲਾਕਿਆਂ ਦੇ ਸਰਵ-ਪੱਖੀ ਵਿਕਾਸ ਵੱਲ ਪੰਜਾਬ ਸਰਕਾਰ ਵਿਸ਼ੇਸ਼ ਧਿਆਨ ਦੇ ਰਹੀ ਹੈ ਤੇ ਇਹ ਯਕੀਨੀ ਬਣਾ ਰਹੀ ਹੈ ਕਿ ਇਨ੍ਹਾਂ ਇਲਾਕਾਵਾਸੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਸੰਗਤ ਦਰਸ਼ਨ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਤੇ ਉਨ੍ਹਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਵੀ ਦਵਾਇਆ ਤੇ ਕਈਆਂ ਦਾ ਮੌਕੇ ‘ਤੇ ਨਿਪਟਾਰਾ ਵੀ ਕੀਤਾ। ਇਸ ਦੌਰਾਨ ਫਾਜ਼ਿਲਕਾ ਇਲਾਕੇ ਦੇ ਵਿਕਾਸ ਕਾਰਜਾਂ ਨੂੰ ਹੋਰ ਹੁਲਾਰਾ ਦੇਣ ਦੇ ਉਦੇਸ਼ ਨਾਲ 60 ਪੰਚਾਇਤਾਂ ਨੂੰ ਵਿਕਾਸ ਗ੍ਰਾਂਟਾ ਦੇ ਚੈੱਕ ਵੀ ਤਕਸੀਮ ਕੀਤੇ ਗਏ।
It was a delight to interact with a vast gathering during the Sangat Darshan program of 60 panchayats of Fazilka area. Punjab government is focusing specially on the all round development of the border areas in order to ensure that the residents of such areas do not have to encounter any difficulties. Cheques of developmental grants to the 60 panchayats of Fazilka area were distributed after listening to their problems.



No comments:
Post a Comment